ਵਿਧਾਇਕ ਇਆਲੀ ਵੱਲੋਂ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਬੱਲੋਵਾਲ ‘ਚ ਲੰਗਰ ਹਾਲ ਦੇ ਨਿਰਮਾਣ ਲਈ 51ਹਜ਼ਾਰ ਦੀ ਸੇਵਾ
ਜੋਧਾਂ()— ਪਿੰਡ ਬੱਲੋਵਾਲ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਚੱਲ ਰਹੀ ਕਾਰ ਸੇਵਾ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਕੋਲੋਂ ਲੰਗਰ ਹਾਲ ਦੇ ਨਿਰਮਾਣ ਲਈ 51 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ। ਇਥੇ ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਸਮੇਂ ਲੋੜਵੰਦਾਂ ਦੀ ਮਦਦ ਅਤੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ-ਮਜ਼ਦੂਰਾਂ ਦੀ ਮੋਹਰੀ ਹੋ ਕੇ ਸਹਾਇਤਾ ਕਰਨ ਵਾਲੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਧਾਰਮਕ ਅਤੇ ਸਮਾਜਿਕ ਕੰਮਾਂ ਵਿਚ ਵਧ ਚਡ਼੍ਹ ਕੇ ਯੋਗਦਾਨ ਪਾਉਂਦੇ ਹਨ। ਇਸ ਮੌਕੇ ਵਿਧਾਇਕ ਇਆਲੀ ਨੇ ਆਖਿਆ ਕਿ ਉਨ੍ਹਾਂ ਦਾ ਪਰਵਾਰ ਸਿਆਸਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ, ਉਥੇ ਹੀ ਹਰ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਪ੍ਰਮਾਤਮਾ ਦੀ ਕਿਰਪਾ ਨਾਲ ਧਾਰਮਕ ਕਾਰਜਾਂ ਵਿਚ ਸੇਵਾ ਕਰ ਕੇ ਉਨ੍ਹਾਂ ਨੂੰ ਦਿਲੀ ਸਕੂਨ ਪ੍ਰਾਪਤ ਹੁੰਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਧਾਇਕ ਇਆਲੀ ਦਾ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਵੀਰ ਸਿੰਘ ਜੱਸੀ ਸਰਪੰਚ, ਦਮਨਦੀਪ ਸਿੰਘ ਖੰਗੂੜਾ, ਮੁਖਤਿਆਰ ਸਿੰਘ ਪੰਚ, ਰਘਵੀਰ ਸਿੰਘ ਪੰਚ, ਭਿੰਦਰ ਕੌਰ ਪੰਚ, ਹਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਜੱਗਾ ਸਿੰਘ ਕਮੇਟੀ ਮੈਂਬਰ, ਹਰਪ੍ਰੀਤ ਸਿੰਘ ਬੱਲੋਵਾਲ, ਪ੍ਰਗਟ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ, ਪ੍ਰਕਾਸ਼ ਸਿੰਘ, ਮਨਦੀਪ ਸਿੰਘ, ਸੀਪਾ ਗਰੇਵਾਲ, ਦਵਿੰਦਰ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਗੁਰਨਾਮ ਸਿੰਘ, ਕੁਲਦੀਪ ਸਿੰਘ ਘਲੋਟੀ, ਰੂਪਾ ਗਰੇਵਾਲ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।