ਵਿਧਾਇਕ ਇਆਲੀ ਵੱਲੋਂ ਪਿੰਡ ਧੂਰਕੋਟ ਤੋਂ ਸ੍ਰੀ ਖੁਰਾਲਗਡ਼੍ਹ ਸਾਹਿਬ ਦੇ ਦਰਸ਼ਨਾਂ ਲਈ ਦੋ ਬੱਸ ਰਵਾਨਾ
ਅਹਿਮਦਗੜ੍ਹ – ਧਾਰਮਿਕ ਤੇ ਸਮਾਜਿਕ ਕੰਮਾਂ ਵਿੱਚ ਵੱਧ-ਚਡ਼੍ਹ ਕੇ ਯੋਗਦਾਨ ਪਾ ਰਹੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਹਲਕਾ ਦਾਖਾ ਦੀਆਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਸੰਬੰਧੀ ਸ਼ੁਰੂ ਕੀਤੀ ਮੁਫ਼ਤ ਬੱਸ ਸੇਵਾ ਤਹਿਤ ਪਿੰਡ ਧੂਰਕੋਟ ਤੋਂ ਸੰਗਤਾਂ ਦੀਆਂ ਦੋ ਬੱਸਾਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਸ੍ਰੀ ਖਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) ਲਈ ਰਵਾਨਾ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਇਆਲੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਜਿਸ ਤਹਿਤ ਅਕਾਲੀ ਸਰਕਾਰ ਸਮੇਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਯਾਤਰਾ ਸ਼ੁਰੂ ਕੀਤੀ ਗਈ ਸੀ ਪ੍ਰੰਤੂ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਾਂ ਕੀ ਪੂਰਾ ਕਰਨਾ ਸੀ, ਸਗੋਂ ਅਕਾਲੀ ਸਰਕਾਰ ਸਮੇਂ ਚਲਾਈਆਂ ਸਕੀਮਾਂ ਨੂੰ ਵੀ ਬੰਦ ਕਰ ਦਿੱਤਾ। ਜਿਸ ਦੌਰਾਨ ਧਾਰਮਿਕ ਯਾਤਰਾ ਦੀ ਬੱਸ ਸੇਵਾ ਨੂੰ ਵੀ ਬੰਦ ਕਰ ਦਿੱਤਾ। ਉਨ੍ਹਾਂ ਆਖਿਆ ਕਿ ਹਰ ਇਨਸਾਨ ਦੀ ਦਿਲੀ ਤਮੰਨਾ ਹੁੰਦੀ ਹੈ ਕਿ ਉਹ ਗੁਰੂ ਸਾਹਿਬਾਨਾਂ ਨਾਲ ਜੁਡ਼ੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰੇ ਪ੍ਰੰਤੂ ਕੁਝ ਕਾਰਨਾਂ ਕਾਰਨ ਉਹ ਅਜਿਹਾ ਨਹੀਂ ਕਰ ਪਾਉਂਦੇ।ਜਿਸ ਨੂੰ ਦੇਖਦੇ ਹੋਏ ਇਆਲੀ ਪਰਿਵਾਰ ਵੱਲੋਂ ਹਲਕਾ ਦਾਖਾ ਦੇ ਚਾਹਵਾਨ ਸ਼ਰਧਾਲੂਆਂ ਨੂੰ ਭਗਤ ਰਵਿਦਾਸ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਲਈ ਮੁਫ਼ਤ ਬੱਸ ਸੇਵਾ ਚਲਾਈ ਜਾ ਰਹੀ ਹੈ। ਜਿਸ ਤਹਿਤ ਅੱਜ ਹਲਕਾ ਦਾਖਾ ਦੇ ਪਿੰਡ ਧੂਰਕੋਟ ਤੋਂ ਦੋ ਬੱਸਾਂ ਰਵਾਨਾ ਕੀਤੀ ਗਈਆਂ। ਜਿਸ ਦੌਰਾਨ ਸੈਂਕੜੇ ਸ਼ਰਧਾਲੂ ਖੁਰਾਲਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਗਏ। ਇਸ ਮੌਕੇ ਪਿੰਡਵਾਸੀਆਂ ਨੇ ਵਿਧਾਇਕ ਇਆਲੀ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਧਾਇਕ ਇਆਲੀ ਅਸਲ ਮਾਇਨੇ ਵਿੱਚ ਲੋਕਾਂ ਦੇ ਸੱਚੇ ਆਗੂ ਹਨ, ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਏ ਹਨ।ਉਹ ਜਿਥੇ ਲੋੜਵੰਦਾਂ ਦੀ ਮਦਦ ਲਈ ਤੱਤਪਰ ਰਹਿੰਦੇ ਹਨ, ਉੱਥੇ ਹੀ ਸ਼ਰਧਾਲੂਆਂ ਦੀਆਂ ਧਾਰਮਕ ਭਾਵਨਾਵਾਂ ਨੂੰ ਪੂਰਾ ਕਰਨ ਲਈ ਵੀ ਅੱਗੇ ਹੋ ਕੇ ਸੇਵਾ ਕਰਦੇ ਹਨ।